(24 ਮਈ 1896-16 ਨਵੰਬਰ 1915)
ਅੱਜ
ਜਨਮ ਦਿਨ 'ਤੇ
ਵਿਸ਼ੇਸ਼
ਸਤਿੰਦਰਜੀਤ ਸਿੰਘ ਗਿੱਲ
ਕੁਝ ਇਸ ਤਰ੍ਹਾਂ ਦੇ ਇਨਸਾਨ ਇਸ ਦੁਨੀਆਂ ਵਿੱਚ ਜਨਮ ਲੈਂਦੇ ਹਨ ਜਿੰਨ੍ਹਾਂ ਵਿੱਚ ਮਾਨਵਤਾ ਦੇ ਲਈ ਕੁਝ ਕਰ ਗੁਜ਼ਰਨ ਦੀ ਲਾਲਸਾ ਵੀ ਨਾਲ ਹੀ ਜਨਮ ਲੈਂਦੀ ਹੈ । ਉਹ ਲੋਕ
ਭਾਵੁਕ, ਸਨਕੀ ਜਾਂ ਪਾਗਲ ਹੁੰਦੇ ਹਨ ਇਹ ਤਾਂ ਪਤਾ ਨਹੀਂ, ਪਰ ਉਹਨਾਂ ਵਿੱਚ ਆਮ ਲੋਕਾਂ ਨਾਲੋਂ ਕੁਝ ਅਲੱਗ ਜ਼ਰੂਰ ਹੁੰਦਾ ਹੈ । ਉਹਨਾਂ ਦੁਆਰਾ
ਇਸ ਸੰਸਾਰ ਦੇ ਵਿਕਾਸ ਦੇ ਰਸਤੇ ‘ਤੇ ਪਾਈਆਂ ਪੈੜਾਂ ਕਦੇ
ਵੀ ਨਾ-ਮਿਟਣ ਵਾਲੇ ਨਿਸ਼ਾਨ ਛੱਡ ਜਾਂਦੀਆਂ ਹਨ । ਉਹ ਲੋਕ ਸੰਸਾਰ ਦੇ ਇਤਿਹਾਸ ਦੇ ਆਕਾਸ਼ ਉੱਪਰ ਕਦੇ
ਨਾ-ਟੁੱਟਣ ਵਾਲਾ ਅਤੇ ਸਦਾ ਰੌਸ਼ਨ ਰਹਿਣ ਵਾਲਾ ਤਾਰਾ ਬਣ ਕੇ ਚਮਕਦੇ ਹਨ, ਜਿੰਨ੍ਹਾਂ ‘ਤੋਂ ਸੇਧ ਲੈ ਕੇ ਆਉਣ ਵਾਲੀਆਂ ਨਸਲਾਂ ਆਪਣੀ ਮੰਜ਼ਿਲ ਤਲਾਸ਼ਦੀਆਂ ਹਨ । ਇੱਕ ਇਸੇ ਹੀ
ਤਰ੍ਹਾਂ ਹਮੇਸ਼ਾ ਜਗਮਗ-ਜਗਮਗ ਕਰਦਾ ਰਹਿਣ ਵਾਲਾ ਸਿਤਾਰਾ ਹੈ, ਸ਼ਹੀਦ ਸ:
ਕਰਤਾਰ ਸਿੰਘ ਗਰੇਵਾਲ ‘ਸਰਾਭਾ’ ।