ਸਤਿੰਦਰਜੀਤ ਸਿੰਘ
ਅਣਭੋਲ ਅਤੇ ਨਾ-ਸਮਝ ਲੋਕਾਈ ਨੂੰ ਮਨਮਤਿ,ਕਰਮਕਾਂਡ ਅਤੇ ਵਹਿਮ-ਭਰਮ ਜਿਹੀਆਂ ਫੋਕੀਆਂ ਰਸਮਾਂ ਵਿੱਚੋਂ ਕੱਢਣ ਲਈ 'ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥ {ਪੰਨਾ 471} ਦੀ ਕਰਾਰੀ ਚੋਟ ਨਾਲ ਗੁਰੂ ਨਾਨਕ ਸਾਹਿਬ ਵੱਲੋਂ ਸ਼ੁਰੂ ਕੀਤਾ ਗਿਆ ਸਿੱਖ ਪੰਥ ਅੱਜ ਫਿਰ ਉਸੇ ਦਲਦਲ ਵਿੱਚ ਧਸਦਾ ਜਾ ਰਿਹਾ ਹੈ।