ਸਤਿੰਦਰਜੀਤ ਸਿੰਘ
ਸਲੋਕੁ ਮਃ ੩ ॥
ਸਾਹਿਬੁ ਮੇਰਾ ਸਦਾ ਹੈ ਦਿਸੈ
ਸਬਦੁ ਕਮਾਇ ॥
ਓਹੁ ਅਉਹਾਣੀ ਕਦੇ ਨਾਹਿ ਨਾ
ਆਵੈ ਨਾ ਜਾਇ ॥
ਸਦਾ ਸਦਾ ਸੋ ਸੇਵੀਐ ਜੋ ਸਭ
ਮਹਿ ਰਹੈ ਸਮਾਇ ॥
ਅਵਰੁ ਦੂਜਾ ਕਿਉ ਸੇਵੀਐ
ਜੰਮੈ ਤੈ ਮਰਿ ਜਾਇ ॥
ਨਿਹਫਲੁ ਤਿਨ ਕਾ ਜੀਵਿਆ ਜਿ
ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥
ਨਾਨਕ ਏਵ ਨ ਜਾਪਈ ਕਰਤਾ
ਕੇਤੀ ਦੇਇ ਸਜਾਇ ॥੧॥ {ਪੰਨਾ 509}
ਪਦਅਰਥ: ਅਉਹਾਣੀ-ਨਾਸ ਹੋਣ ਵਾਲਾ। ਨਿਹਫਲੁ-ਵਿਅਰਥ।
ਚਿਤੁ ਲਾਇ-ਚਿੱਤ ਲਾ ਕੇ। ਏਵ-ਇਸ ਤਰ੍ਹਾਂ (ਅੰਦਾਜ਼ੇ ਲਾਇਆਂ)। ਕੇਤੀ-ਕਿਤਨੀ।
ਅਰਥ: ਮੇਰਾ ਪ੍ਰਭੂ ਸਦਾ ਮੌਜੂਦ ਹੈ, ਪਰ 'ਸ਼ਬਦ' ਕਮਾਇਆਂ (ਅੱਖੀਂ) ਦਿੱਸਦਾ ਹੈ, ਉਹ ਕਦੇ ਨਾਸ ਹੋਣ ਵਾਲਾ ਨਹੀਂ, ਨਾਹ ਜੰਮਦਾ ਹੈ, ਨਾਹ ਮਰਦਾ ਹੈ। ਉਹ ਪ੍ਰਭੂ ਸਭ (ਜੀਵਾਂ) ਵਿਚ
ਮੌਜੂਦ ਹੈ ਉਸ ਨੂੰ ਸਦਾ ਸਿਮਰਨਾ ਚਾਹੀਦਾ ਹੈ।
(ਭਲਾ)
ਉਸ ਦੂਜੇ ਦੀ ਭਗਤੀ ਕਿਉਂ ਕਰੀਏ ਜੋ ਜੰਮਦਾ ਹੈ ਤੇ ਮਰ ਜਾਂਦਾ ਹੈ, ਉਹਨਾਂ ਬੰਦਿਆਂ ਦਾ ਜੀਊਣਾ ਵਿਅਰਥ ਹੈ ਜੋ
(ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਵਿਚ ਚਿੱਤ ਲਾ ਕੇ ਆਪਣੇ ਖਸਮ-ਪ੍ਰਭੂ ਨੂੰ ਨਹੀਂ ਪਛਾਣਦੇ।
ਅਜੇਹੇ ਬੰਦਿਆਂ ਨੂੰ, ਹੇ ਨਾਨਕ! ਕਰਤਾਰ ਕਿਤਨੀ ਕੁ ਸਜ਼ਾ ਦੇਂਦਾ ਹੈ, ਇਹ ਗੱਲ ਇਸ ਤਰ੍ਹਾਂ (ਅੰਦਾਜ਼ੇ ਲਾਇਆਂ) ਨਹੀਂ
ਪਤਾ ਲਗਦੀ।੧।